ਪੰਜਾਬ

ਪੁਲਿਸ ਕਮਿਸ਼ਨਰ ਵਲੋਂ ਅਣਗਹਿਲੀ ਕਰਨ ਵਾਲਾ ਏ.ਐਸ.ਆਈ. ਨੌਕਰੀ ਤੋਂ ਡਿਸਮਿਸ, ਦੋ ਪੀ.ਸੀ.ਆਰ ਮੁਲਾਜ਼ਮ ਮੁਅੱਤਲ

ਜਲੰਧਰ – ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਕਰਨ ਵਾਲੇ ਏ.ਐਸ.ਆਈ. ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਪੀਸੀਆਰ ਦੇ ਪੁਲਿਸ ਮੁਲਾਜਮਾਂ ਨੂੰ ਮੁਅੱਤਲ ਕਰਕੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਕਦਮ ਘਟਨਾ ਦੀ ਗੰਭੀਰਤਾ ਅਤੇ ਜਾਂਚ ਪ੍ਰਕਿਰਿਆ ਦੌਰਾਨ ਸਾਹਮਣੇ ਆਈ ਲਾਪਰਵਾਹੀ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਚੁੱਕਿਆ ਗਿਆ। ਪੁਲਿਸ ਕਮਿਸ਼ਨਰ ਨੇ ਸਪਸ਼ਟ ਕਿਹਾ ਹੈ ਕਿ ਅਪਰਾਧਾਂ ਦੇ ਮਾਮਲਿਆਂ ਵਿੱਚ ਜਰਾ ਵੀ ਲਾਪਰਵਾਹੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!