ਪੰਜਾਬ

ਪੰਜਾਬ ਸਰਕਾਰ ਵੱਲੋਂ ਚਾਰ ਆਈ ਏ ਐੱਸ ਅਧਿਕਾਰੀਆਂ ਦੇ ਤਬਾਦਲੇ

ਆਪਣੇ ਅਹੁਦਿਆਂ ਨਾਲ ਹੋਰ ਵਿਭਾਗਾਂ ਦੇ ਚਾਰਜ ਵੀ ਸੌਂਪੇ

 

ਪੰਜਾਬ ਸਰਕਾਰ ਵੱਲੋਂ ਚਾਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਹੁਕਮ ਅੱਜ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ ਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਨ੍ਹਾਂ ਹੁਕਮਾਂ ਅਨੁਸਾਰ 2004 ਬੈਚ ਦੇ ਆਈ ਏ ਐਸ ਅਧਿਕਾਰੀ ਵਰੁਣ ਰੂਜ਼ਮ ਜੋ ਇਸ ਸਮੇਂ ਟਰਾਂਸਪੋਰਟ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਇਸੇ ਅਹੁਦੇ ਉੱਤੇ ਬਰਕਰਾਰ ਰੱਖਦਿਆਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2014 ਬੈਚ ਦੀ ਆਈ.ਏ.ਐਸ. ਅਧਿਕਾਰੀ ਸਾਕਸ਼ੀ ਸਾਹਨੀ ਨੂੰ ਵਿਸ਼ੇਸ਼ ਸਕੱਤਰ, ਸਿਹਤ ਤੇ ਪਰਿਵਾਰ ਭਲਾਈ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਿਸ਼ਨ ਡਾਇਰੈਕਟਰ (ਨੈਸ਼ਨਲ ਹੈਲਥ ਮਿਸ਼ਨ, ਪੰਜਾਬ) ਅਤੇ ਨੋਡਲ ਅਫ਼ਸਰ (ਨਸ਼ਾ ਵਿਰੋਧੀ ਮੁਹਿੰਮ) ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਡਾਇਰੈਕਟਰ (ਖੇਡਾਂ ਤੇ ਯੁਵਕ ਸੇਵਾਵਾਂ) ਦਾ ਚਾਰਜ ਖਾਲੀ ਅਹੁਦੇ ਕਾਰਨ ਸੌਂਪਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਅੱਗੇ ਦੱਸਿਆ ਗਿਆ ਹੈ ਕਿ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਐਸ ਰਿਸ਼ੀ ਨੂੰ ਮੁੱਖ ਪ੍ਰਸ਼ਾਸਕ, ਗ੍ਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ), ਐਸ.ਏ.ਐਸ. ਨਗਰ ਦੇ ਅਹੁਦੇ ਉੱਤੇ ਜਾਰੀ ਰੱਖਦਿਆਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ 2020 ਬੈਚ ਦੇ ਆਈ.ਏ.ਐਸ. ਅਧਿਕਾਰੀ ਨਿਕਾਸ ਕੁਮਾਰ ਨੂੰ ਵਧੀਕ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਸਬੰਧਤ ਸਾਰੇ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ ਉੱਤੇ ਤੁਰੰਤ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਲੀਸ ਪ੍ਰਸ਼ਾਸਨ ਵਿੱਚ ਤਰੱਕੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਪੰਜ ਉਪ ਪੁਲੀਸ ਕਪਤਾਨਾਂ (ਡੀ ਐੱਸ ਪੀ) ਨੂੰ ਤਰੱਕੀ ਦੇ ਕੇ ਪੁਲੀਸ ਕਪਤਾਨ ਯਾਨੀ ਐੱਸ ਪੀ (ਆਫੀਸ਼ੀਏਟਿੰਗ) ਦੇ ਰੈਂਕ ਵਿੱਚ ਤਾਇਨਾਤ ਕੀਤਾ ਗਿਆ। ਇਹ ਹੁਕਮ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ।ਦੱਸ ਦੇਈਏ ਕਿ ਇਹ ਤਰੱਕੀ ਇਸ ਸਾਲ 9 ਜੂਨ ਨੂੰ ਹੋਈ ਵਿਭਾਗੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਕੀਤੀ ਗਈ ਹੈ। ਪੰਜ ਅਧਿਕਾਰੀਆਂ ਨੂੰ ਐੱਸ ਪੀ ਰੈਂਕ ਵਿੱਚ ਤਰੱਕੀ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!