ਸਥਾਨਕ ਖਬਰ

ਤਰਨਤਾਰਨ ਜ਼ਿਮਨੀ ਚੋਣ ਦੌਰਾਨ ਵੋਟਰਾਂ ਨੇ ਆਪ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਦੇਖਦੇ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਦਿੱਤਾ ਫਤਵਾ

ਪੰਜਾਬ ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੋਂ ਹਰ ਵਰਗ ਸਰੁੱਖਿਅਤ ਮਹਿਸੂਸ ਕਰ ਰਿਹਾ ਹੈ : ਸਰਪੰਚ ਬਿਕਰਮਜੀਤ ਸਿੰਘ

ਕਪੂਰਥਲਾ, ( ਰੂਬੀ ਧਾਮੀ ) : ਤਰਨਤਾਰਨ ਜ਼ਿਮਨੀ ਚੌਣ ਦੌਰਾਨ ਵੋਟਰਾਂ ਨੇ ਆਪ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਫਤਵਾ ਦਿੱਤਾ ਹੈ ਤੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ 2027 ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੁਬਾਰਾ ਮੌਕਾ ਦੇਣਗੇ । ਇਹ ਸ਼ਬਦ ਪਿੰਡ ਨੂਰਪੁਰ ਜਨੂਹਾਂ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਹਰਮੀਤ ਸਿੰਘ ਸੰਧੂ ਦੀ ਹੋਈ ਸ਼ਾਨਦਾਰ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਹੇ।

ਉਹਨਾਂ ਕਿਹਾ ਕਿ ਪੰਜਾਬ ਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਤੋਂ ਹਰ ਵਰਗ ਸਰੁੱਖਿਅਤ ਮਹਿਸੂਸ ਕਰ ਰਿਹਾ ਹੈ  । ਇਸ ਮੌਕੇ ਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।  ਇਸ ਜਿੱਤ ਦੀ ਖੁਸ਼ੀ ਵਿੱਚ ਕਪੂਰਥਲਾ ਦੇ ਵਿਚ ਆਪ ਹਲਕਾ ਇੰਚਾਰਜ ਕਰਮਜੀਤ ਸਿੰਘ ਚੰਦੀ, ਚੇਅਰਮੈਨ ਕੁੰਵਰ ਇਕਬਾਲ ਸਿੰਘ, ਚੇਅਰਮੈਨ ਜਗਜੀਤ ਸਿੰਘ ਬਿੱਟੂ,ਸਾਬਕਾ ਚੇਅਰਮੈਨ ਗੁਰਪਾਲ ਇਡੀਅਨ ਪਰਮਿੰਦਰ ਸਿੰਘ ਢੋਟ ਆਦਿ ਪਾਰਟੀ ਵਰਕਰਾਂ ਨੇ ਸਾਹਿਰ ਲੱਡੂ ਵੰਡੇ ਅਤੇ ਭੰਗੜੇ ਪਾਏ ਗਏ।

Related Articles

Leave a Reply

Your email address will not be published. Required fields are marked *

Back to top button
error: Content is protected !!