ਸਥਾਨਕ ਖਬਰਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਕੱਢੇ ਜਾ ਰਹੇ ਮਾਰਚ ਨੂੰ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੇ ਕੀਤੀ ਵੱਡੀ ਗਲਤੀ : ਗੁਰਨਾਮ ਸਿੰਗੜੀਵਾਲਾ

ਵੱਡੀ ਇਤਿਹਾਸਿਕ ਗਲਤੀ ਕੀਤੀ ਹੈ ਜਿਸ ਨੂੰ ਸਿੱਖ ਕੌਮ ਅਤੇ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ

ਹੁਸ਼ਿਆਰਪੁਰ, (ਤਰਸੇਮ ਦੀਵਾਨਾ ) – ਸਜ਼ਾਵਾਂ ਪੂਰੀਆਂ ਕਰ  ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਰਾਜਸੀ, ਧਾਰਮਿਕ, ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਵਲੋ ਚੰਡੀਗੜ੍ਹ ਤੋਂ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਤੱਕ ਕੱਢੇ ਜਾ ਰਹੇ ਵਿਸ਼ਾਲ ਮਾਰਚ ਨੂੰ ਪੰਜਾਬ ਹਰਿਆਣਾ ਸ਼ੰਭੂ ਬਾਰਡਰ ਤੇ ਕੇਂਦਰ ਸਰਕਾਰ ਦੀ ਮਿਲੀ ਭੁਗਤ ਨਾਲ ਹਰਿਆਣਾ ਅਤੇ ਪੰਜਾਬ ਸਰਕਾਰ ਵੱਲੋਂ ਰੋਕ ਕੇ ਵੱਡੀ ਇਤਿਹਾਸਿਕ ਗਲਤੀ ਕੀਤੀ ਹੈ ਜਿਸ ਨੂੰ ਸਿੱਖ ਕੌਮ ਅਤੇ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਗੁਰਨਾਮ ਸਿੰਘ ਸਿੰਗੜੀਵਾਲਾ ਜਿਲ੍ਹਾ ਪ੍ਰਧਾਨ ਵਲੋ ਮਾਰਚ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਵਿਚਾਰ ਪ੍ਰਗਟ ਕਰਦਿਆਂ ਹੋਇਆਂ ਕੀਤਾ ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਘੱਟ ਗਿਣਤੀਆਂ ਖਿਲਾਫ਼ ਜਬਰ ਕਰਕੇ ਬਹੁਗਿਣਤੀ ਨੂੰ ਖੁਸ਼ ਕਰਨ ਦੀ ਹਿੰਦੂਤਵਾ ਨੀਤੀ ਦੀ ਸਖਤ ਨਿਖੇਦੀ ਕਰਦਿਆਂ ਹੋਇਆਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਬਿਲਕਸ ਬਾਨੋ ਦੇ ਬਲਾਤਕਾਰੀਆਂ ਅਤੇ ਪਰਿਵਾਰ ਦੇ ਕਾਤਲਾਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਪਹਿਲਾਂ ਰਿਹਾਈ ਦੇ ਹੁਕਮ ਦੇ ਰਹੀਆਂ ਹਨ ਅਤੇ ਦੂਸਰੇ ਪਾਸੇ ਘੱਟ ਗਿਣਤੀਆਂ ਦੇ ਆਗੂਆਂ ਨੂੰ ਸਜਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਡੱਕਿਆ ਹੋਇਆ ਹੈ
ਜਿਸ ਨੂੰ ਸਿੱਖ ਕੌਮ ਅਤੇ ਪੰਜਾਬ ਦੇ ਕਿਸਾਨ, ਮਜ਼ਦੂਰ ਧਾਰਮਿਕ ਅਤੇ ਰਾਜਸੀ ਪਾਰਟੀਆਂ ਦੇ ਇਨਸਾਫ ਪਸੰਦ ਲੋਕ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਕੇਂਦਰ ਸਰਕਾਰ ਦੇ ਡਿਕਟੇਟਰਸ਼ਿਪ ਵਾਲੇ ਰਵਈਏ ਦਾ ਡੱਟ ਕੇ ਵਿਰੋਧ ਕਰਨਗੇ ਇਸ ਸਮੇਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੀ ਵੱਡੀ ਪੱਧਰ ਤੇ ਮਾਰਚ ਨੂੰ ਰੋਕਣ ਲਈ ਕੀਤੇ ਯਤਨਾ ਦੇ ਵੀ ਸਖਤ ਲਫਜ਼ਾਂ ਚ ਨਿਖੇਦੀ ਕੀਤੀ ਅਤੇ ਕਿਹਾ ਕਿ ਜੇਕਰ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾ ਨਾ ਕੀਤਾ ਤਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਕੌਮ ਅਤੇ ਪੰਜਾਬੀਆਂ ਦੇ ਮਨੁੱਖੀ ਅਧਿਕਾਰਾਂ ਅਤੇ ਇਨਸਾਫ ਪਸੰਦ ਲੋਕਾਂ ਦੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ਇਸ
ਮੌਕੇ ਹੋਰਨਾਂ ਤੋ ਇਲਾਵਾ  ਜਨਰਲ ਸਕੱਤਰ ਗੁਰਜੰਟ ਸਿੰਘ ਕੱਟੂ, ਸਮੇਂ ਪਰਮਜੀਤ ਸਿੰਘ ਮੇਘੋਵਾਲ , ਗੁਰਮੁਖ ਸਿੰਘ ਜੀਵਨਪੁਰ ਜੱਟਾਂ, ਵਰਿੰਦਰ ਸਿੰਘ ਬਜਵਾੜਾ ਆਦਿ ਹਾਜ਼ਰ ਸਨ !

Related Articles

Leave a Reply

Your email address will not be published. Required fields are marked *

Back to top button
error: Content is protected !!