ਪੰਜਾਬ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਾਹਨੇਵਾਲ ਵਿਖੇ ਪਹੁੰਚਣ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਕੀਤਾ ਭਰਵਾਂ ਸਵਾਗਤ

ਦੋਰਾਹਾ/ਸਾਹਨੇਵਾਲ:22ਨਵੰਬਰ (ਗੁਰਵੀਰ ਸਿੰਘ ਮਾਂਗਟ)
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ,ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਲੌਕਿਕ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਆਰੰਭ ਹੋ ਕੇ ਫਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ ਤੋਂ ਹੁੰਦਿਆਂ ਹੋਇਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਪਹੁੰਚਣ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।ਵਿਸ਼ਾਲ ਨਗਰ ਕੀਰਤਨ ਦਾ ਸਵਾਗਤ ਕਰਨ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ਪਹੁੰਚੇ।ਇਸ ਮੌਕੇ ਉਨ੍ਹਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਅਤੇ ਸ਼ਰਧਾ ਸਹਿਤ ਸੀਸ ਝੁਕਾਇਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਾਨੂੰ ਹਮੇਸ਼ਾ ਸਚਾਈ, ਨਿਮਰਤਾ ਅਤੇ ਸੇਵਾ ਦੇ ਰਾਹ ਤੇ ਤੁਰਨ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਸਾਨੂੰ ਇਸ ਪਵਿੱਤਰ ਨਗਰ ਕੀਰਤਨ ਵਿੱਚ ਸਿਰਫ ਸ਼ਾਮਿਲ ਹੋਣ ਦਾ ਹੀ ਨਹੀਂ, ਸਗੋਂ ਗੁਰੂ ਸਾਹਿਬ ਜੀ ਦੀ ਪਾਲਕੀ ਨੂੰ ਸਤਿਕਾਰ ਭਾਵ ਨਾਲ ਨਤਮਸਤਕ ਹੋਣ ਦਾ ਮੌਕਾ ਮਿਲਿਆ।ਇਸ ਮੌਕੇ ਪ੍ਰਸ਼ਾਸਨ ਵੱਲੋਂ ਅਵਾਜਾਈ ਸੁਖਾਲੀ ਬਣਾਉਣ ਅਤੇ ਸੁਰੱਖਿਆ ਪੱਖੋਂ ਪੁਰਖਾ ਪ੍ਰਬੰਧ ਕੀਤੇ ਗਏ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਸਮੇਤ ਸਮੂਹ ਮੈਂਬਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ। ਇਸੇ ਤਰ੍ਹਾਂ ਜੱਥੇਦਾਰ ਬਾਬਾ ਮੇਜਰ ਸਿੰਘ ਕਾਰਸੇਵਾ ਸ਼੍ਰੀ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਵੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ ਗਏ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ, ਅਵਤਾਰ ਸਿੰਘ ਕੈਂਥ, ਕੁਲਦੀਪ ਸਿੰਘ ਦੀਪਾ, ਜਸਵੀਰ ਸ਼ਾਹ ਸਿੰਘ,ਮੈਨੇਜਰ ਅਜੀਤ ਸਿੰਘ, ਸਹਾਇਕ ਮੈਨੇਜਰ ਸੁਖਮਨੀ ਸਿੰਘ,ਹੈੱਡ ਗ੍ਰੰਥੀ ਵਿਰਸਾ ਸਿੰਘ,ਕੀਰਤਨ ਸਿੰਘ ਬੱਬੂ ਬਿਰਦੀ, ਸਤਵਿੰਦਰ ਸਿੰਘ ਹੈਪੀ, ਅਮਰਜੀਤ ਸਿੰਘ ਬੱਬੂ, ਰਵਿੰਦਰ ਸਿੰਘ ਖਾਲਸਾ, ਭਾਈ ਗੁਰਪ੍ਰੀਤ ਸਿੰਘ ਜੱਗੀ, ਭਾਈ ਦਿਲਾਵਰ ਸਿੰਘ, ਭਾਈ ਸਤਵਿੰਦਰ ਸਿੰਘ, ਗੁਰਮੀਤ ਸਿੰਘ ਪੱਪੂ,ਲਾਲੀ ਹਰਾ, ਕੁਲਦੀਪ ਐਰੀ, ਮਨਜਿੰਦਰ ਸਿੰਘ ਭੋਲਾ, ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ, ਅਜਮੇਰ ਸਿੰਘ ਧਾਲੀਵਾਲ, ਓਮਪ੍ਰਕਾਸ਼ ਗੋਇਲ, ਇੰਸਪੈਕਟਰ ਗੁਰਮੁੱਖ ਸਿੰਘ ਦਿਓਲ, ਮਨਜਿੰਦਰ ਸਿੰਘ ਫੌਜੀ, ਚਮਕੌਰ ਸਿੰਘ, ਤਜਿੰਦਰ ਸਿੰਘ ਮਿੱਠੂ, ਕੁਲਵਿੰਦਰ ਸ਼ਾਰਦੇ, ਦਲਜੀਤ ਸਿੰਘ ਚੌਹਾਨ, ਕੁਲਵਿੰਦਰ ਸਿੰਘ ਕਾਲਾ ਆਦਿ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!