ਪੰਜਾਬ

2,500 ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਤਾਲੇ ਲੱਗਣਾ ਪੰਜਾਬ ਦੀ ‘ਸਿਹਤ ਕ੍ਰਾਂਤੀ’ ਦੀ ਨਾਕਾਮੀ ਦਾ ਸਬੂਤ - ਜਸਲੀਨ ਸੇਠੀ

ਪੰਜਾਬ ਹੈੱਡਲਾਈਨ ਨਿਊਜ
ਜਲੰਧਰ (ਕਪਿਲ ਖੰਨਾ)
ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਕੌਂਸਲਰ ਡਾ. ਜਸਲੀਨ ਸੇਠੀ ਨੇ ਕਿਹਾ ਕਿ ਪੰਜਾਬ ਭਰ ਵਿੱਚ ਕਰੀਬ 2,500 ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਤਾਲੇ ਲੱਗਣ ਅਤੇ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਹੜਤਾਲ ਕਾਰਨ ਪਿੰਡਾਂ ਵਿੱਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਥਿਤ ‘ਸਿਹਤ ਕ੍ਰਾਂਤੀ’ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਸਿਹਤ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਆਮ ਅਤੇ ਗਰੀਬ ਲੋਕ ਬੁਨਿਆਦੀ ਇਲਾਜ ਤੋਂ ਵੀ ਵਾਂਝੇ ਰਹਿ ਰਹੇ ਹਨ। ਡਾ. ਸੇਠੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਿਹਤ ਸੇਵਾਵਾਂ ਵਿੱਚ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਨਾ ਸਿਹਤ ਕਰਮਚਾਰੀ ਸੰਤੁਸ਼ਟ ਹਨ ਅਤੇ ਨਾ ਹੀ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਜੇਕਰ ਸਰਕਾਰ ਦਾ ਸਿਹਤ ਮਾਡਲ ਇੰਨਾ ਹੀ ਸਫਲ ਹੈ ਤਾਂ ਹਜ਼ਾਰਾਂ ਆਯੁਸ਼ਮਾਨ ਆਰੋਗਿਆ ਕੇਂਦਰ ਬੰਦ ਕਿਉਂ ਪਏ ਹਨ ਅਤੇ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 38O ਦੀਆਂ ਮੰਗਾਂ ਦਾ ਤੁਰੰਤ ਹੱਲ ਕਰਕੇ ਪ੍ਰਾਇਮਰੀ ਸਿਹਤ ਸੇਵਾਵਾਂ ਬਹਾਲ ਕੀਤੀਆਂ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!